The Summer News
×
Tuesday, 21 May 2024

Weather: ਮੌਸਮ ਵਿਭਾਗ ਵਲੋਂ ਪੰਜਾਬ 'ਚ ਕੀਤਾ ਯੈਲੋ ਅਲਰਟ ਜਾਰੀ, ਅਗਲੇ ਤਿੰਨ ਦਿਨ ਤੱਕ ਮੀਂਹ 'ਤੇ ਹਨੇਰੀ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਵਿੱਚ ਵਧਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਹੁਣ ਰਾਹਤ ਮਿਲਣ ਵਾਲੀ ਹੈ। ਦਸ ਦਈਏ ਕਿ ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਸੀ। ਇਸ ਦੇ ਵਿਚ ਹੁਣ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਯੈਲੂ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਦਸ ਦਈਏ ਕਿ 30 ਅਪ੍ਰੈਲ ਤੋਂ ਲੈ ਕੇ ਅਗਲੇ ਤਿੰਨ ਦਿਨ ਤੱਕ ਮੌਸਮ ਠੰਡਾ ਰਹੇਗਾ ਤੇ ਨਾਲ ਹੀ ਕਈ ਇਲਾਕਿਆ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਮੌਸਮ ਵਿਭਾਗ ਦੇ ਅਨੁਸਾਰ ਦੱਸ ਦੇਈਏ ਕਿ ਚੰਡੀਗੜ੍ਹ ,ਪੰਜਾਬ, ਦਿੱਲੀ, ਮੱਧ ਪ੍ਰਦੇਸ਼,ਹਰਿਆਣਾ ਅਤੇ ਹੋਰ ਕਈ ਵੱਖ-ਵੱਖ ਇਲਾਕਿਆਂ 'ਚ ਬਿਜਲੀ ਡਿੱਗਣ, ਤੂਫਾਨ ਆਉਣ ਅਤੇ ਬਾਰਿਸ਼ ਆਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।


 

Story You May Like