The Summer News
×
Tuesday, 07 May 2024

ਜੋ ਕਾਂਗਰਸ 70 ਸਾਲਾਂ 'ਚ ਨਹੀਂ ਕਰ ਸਕੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਾਲਾਂ 'ਚ ਕਰ ਦਿਖਾਇਆ- ਰਵਨੀਤ ਸਿੰਘ ਬਿੱਟੂ

ਲੁਧਿਆਣਾ,26 ਅਪ੍ਰੈਲ (ਦਲਜੀਤ ਵਿੱਕੀ) ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਪ੍ਰਤੀ ਲੋਕਾਂ ਦਾ ਪਿਆਰ ਵਧਦਾ ਜਾ ਰਿਹਾ ਹੈ, ਇਸ ਦੀ ਪ੍ਰਤੱਖ ਮਿਸਾਲ ਸੈਂਟਰਲ ਹਲਕਾ ਵਿੱਚ ਦੇਖਣ ਨੂੰ ਮਿਲੀ। ਇੱਥੇ ਰਵਨੀਤ ਸਿੰਘ ਬਿੱਟੂ ਨੂੰ ਸਿੱਕਿਆਂ ਨਾਲ ਤੋਲਿਆ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੋ ਕੰਮ ਕਾਂਗਰਸ 70 ਸਾਲਾਂ 'ਚ ਨਹੀਂ ਕਰ ਸਕੀ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਾਲਾਂ 'ਚ ਕਰ ਦਿੱਤਾ, ਅੱਜ ਭਾਰਤ ਦੀ ਆਵਾਜ਼ ਪੂਰੀ ਦੁਨੀਆ 'ਚ ਗੂੰਜ ਰਹੀ ਹੈ | ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਕਾਰਨ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਰਹਿੰਦੇ ਭਾਰਤੀਆਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਹੈ, ਬਿੱਟੂ ਨੇ ਕਿਹਾ ਕਿ ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ ਉਤੇ ਲਿਆਉਣਾ ਹੈ ਤਾਂ ਦੇਸ਼ ਦੀ ਜਨਤਾ ਨੂੰ ਭਾਜਪਾ ਨੂੰ ਜਿਤਾਉਣ ਹੀ ਹੋਵੇਗਾ। ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਬਿੱਟੂ ਨੂੰ ਉਮੀਦਵਾਰ ਬਣਾਏ ਜਾਣ 'ਤੇ ਕੇਂਦਰੀ ਹਲਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ।ਜਿਲਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਦੀ ਜਨਤਾ ਦੇ ਨਾਲ ਵਪਾਰੀ ਵਰਗ ਦਾ ਵੀ ਬਿੱਟੂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ।ਜਿਸ ਕਾਰਨ ਬਿੱਟੂ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਇਸ ਮੌਕੇ ਤੇ ਪੂਰਵ ਕੌਂਸਲਰ ਗੁਰਦੀਪ ਸਿੰਘ ਨੀਟੂ,ਜਿਲਾ ਉਪ ਪ੍ਰਧਾਨ ਐਡਵੋਕੇਟ ਹਰਸ਼ ਸ਼ਰਮਾ,ਅਸ਼ਵਨੀ ਟੰਡਨ,ਸਕੱਤਰ ਸਤਨਾਮ ਸਿੰਘ ਸੇਠੀ,ਮੰਡਲ ਪ੍ਰਧਾਨ ਹਿਮਾਂਸ਼ੂ ਕਾਲੜਾ,ਅਮਿਤ ਮਿੱਤਲ, ਕੇਵਲ ਡੋਗਰਾ, ਰਾਜੀਵ ਸ਼ਰਮਾ, ਸੁਰਿੰਦਰ ਸ਼ਿੰਦਾ ਆਦਿ ਹਾਜ਼ਰ ਸਨ।

Story You May Like