The Summer News
×
Friday, 10 May 2024

ਪੰਜਾਬ ਦੇ ਵਿੱਚ ਕਦੋਂ ਬਦਲੇਗਾ ਮੌਸਮ, ਬੇਮੌਸਮੀ ਬਰਸਾਤ ਤੋਂ ਮਿਲੇਗੀ ਰਾਹਤ, ਪੜੋ ਪੂਰੀ ਖਬਰ

ਇਸ ਮੌਸਮ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਜਿੰਨਾ ਹੋਣਾ ਚਾਹੀਦਾ ਹੈ। ਉਵੇਂ ਦਾ ਹੀ ਮੌਸਮ ਬਣਿਆ ਹੋਇਆ ਹੈ। ਹਾਲਾਂਕਿ ਉਮੀਦ ਹੈ ਕਿ ਹੁਣ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਦੂਜੇ ਪਾਸੇ ਸ਼ਨੀਵਾਰ ਨੂੰ ਹੋਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਫਸਲਾਂ ਦਾ ਨੁਕਸਾਨ ਹੋਇਆ ਹੈ। ਕਿਸਾਨ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਹੁਣ ਝਾੜ ਘੱਟ ਜਾਣਗੇ।


ਮਾਰਚ ਦੇ ਆਖਰੀ ਦਿਨਾਂ 'ਚ ਪੰਜਾਬ ਤੇ ਹਰਿਆਣਾ 'ਚ ਮੌਸਮ ਨੇ ਕਰਵਟ ਲੈ ਲਈ ਹੈ। ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ।


ਪੰਜਾਬ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਬਦਲੇ ਮੌਸਮ ਕਾਰਨ ਅੱਜ ਲੋਕਾਂ ਨੂੰ ਰਾਹਤ ਮਿਲੇਗੀ। ਅੱਜ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਅਗਲੇ ਤਿੰਨ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਮੀਂਹ ਆਦਿ ਬਾਰੇ ਵੀ ਵਿਭਾਗ ਵਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ 'ਚ ਵੀ ਵਾਧਾ ਦਰਜ ਹੋਣ ਲੱਗੇਗਾ।

Story You May Like