The Summer News
×
Tuesday, 21 May 2024

ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ 'ਚ ਜਾਰੀ ਹੋਇਆ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ : ਪੰਜਾਬ 'ਚ ਹੁਣ ਮੌਸਮ ਦਾ ਰੂਪ ਬਦਲਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 2 ਦਿਨਾਂ ਤੋਂ ਤੂਫ਼ਾਨ ਅਤੇ ਮੀਂਹ ਕਾਰਨ ਠੰਢ ਦਾ ਅਹਿਸਾਸ ਹੋਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉੱਤਰੀ ਭਾਰਤ ਵਿੱਚ ਮੀਂਹ ਜਾਰੀ ਰਹੇਗਾ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ।


ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਵਿੱਚ ਮੀਂਹ ਅਤੇ ਹਨੇਰੀ ਕਾਰਨ ਤਾਪਮਾਨ ਵੀ ਆਮ ਨਾਲੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਅੰਮ੍ਰਿਤਸਰ ਸੀ। ਜਿੱਥੇ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 10.9 ਡਿਗਰੀ ਸੈਲਸੀਅਸ ਘੱਟ ਹੈ।

Story You May Like