The Summer News
×
Friday, 10 May 2024

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ: ਸਿਵਲ ਸਰਜਨ

ਪਟਿਆਲਾ 23 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਦੀਆਂ ਪੀ.ਐਚ.ਸੀ, ਸੀ.ਐਚ.ਸੀ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਯੋਗ ਦਿਵਸ ਮਨ੍ਹਾ ਕੇ ਸਟਾਫ਼ ਅਤੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਲਾਭ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਅੱਜ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਯੋਗਾ ਦਿਵਸ ਮਨਾਇਆ ਗਿਆ।


ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ  ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਾਲ 2015 ਤੋਂ ਹਰ ਸਾਲ 21 ਜੂਨ ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਯੋਗਾ ਅਭਿਆਸ ਭਾਰਤੀ ਸਭਿਅਤਾ ਦਾ ਇੱਕ ਪੁਰਾਤਨ ਅੰਗ ਹੈ। ਪੁਰਾਤਨ ਸਮੇਂ ਤੋਂ ਲੈ ਕੇ ਅਜੋਕੇ ਯੁੱਗ ਤੱਕ ਦੇ ਲੰਮੇ ਸਫ਼ਰ ਵਿੱਚ ਯੋਗਾ ਪ੍ਰਣਾਲੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਦਾ ਬਹੁਤ ਸਾਰੇ ਲੋਕਾਂ ਵੱਲੋਂ ਲਾਭ ਉਠਾਇਆ ਗਿਆ ਹੈ। ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ ਹੈ ਅਤੇ ਅੱਜ ਦੀ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ`ਚ ਤਣਾਓ  ਗ੍ਰਸਤ ਦਿਮਾਗ਼ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਹਰ ਰੋਜ਼ ਯੋਗਾ ਕਰਨ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਯੋਗਾ ਕਰਨ ਨਾਲ ਸਰੀਰ ਲਚਕਦਾਰ ਰਹਿੰਦਾ ਹੈ, ਤਨਾਅ ਤੋਂ ਛੁਟਕਾਰਾ ਮਿਲਦਾ ਹੈ, ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਦਿਲ ਦੀਆਂ ਬਿਮਾਰੀਆਂ ਰੋਕਣ ਵਿੱਚ  ਲਾਭਦਾਇਕ ਹੈ, ਦਿਮਾਗ਼ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ ਆਦਿ ਹੋਰ ਕਈ ਬਿਮਾਰੀਆਂ ਹਨ, ਜਿਨ੍ਹਾਂ ਤੋਂ ਰੋਜ਼ਾਨਾ 20 ਮਿੰਟ ਯੋਗਾ ਅਭਿਆਸ ਕਰਕੇ ਬੱਚਿਆ ਜਾ ਸਕਦਾ ਹੈ।


ਇਸ ਮੌਕੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਐਮ.ਐਸ. ਡਾ. ਜਗਪਾਲਇੰਦਰ ਸਿੰਘ ਨੇ ਯੋਗਾ ਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਐਮ. ਦੀ ਯੋਗਸ਼ਾਲਾ ਅਤੇ ਯੋਗਸ਼ਾਲਾ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹੈਲਪਲਾਈਨ ਨੰਬਰ 7669400500 ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ. ਵੱਲੋਂ ਹਾਜ਼ਰੀਨ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਰੋਜ਼ਾਨਾ ਯੋਗਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।


ਇਸ ਦੌਰਾਨ ਯੋਗਾ ਮਾਹਿਰ ਸੀ ਐਚ ਸੀ ਤ੍ਰਿਪੜੀ ਦੀ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਰਾਜਨੀਤ ਕੌਰ ਵੱਲੋਂ ਯੋਗਾ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗੋਇਲ ਅਤੇ ਅਸ਼ਰਫਜੀਤ ਸਿੰਘ , ਪ੍ਰਿੰਸੀਪਲ ਨਰਸਿੰਗ ਸਕੂਲ ਪਰਮਜੀਤ ਕੌਰ, ਟਿਊਟਰ ਰਜਨੀ ਬਾਲਾ, ਰਾਜਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ , ਡਿਪਟੀ ਐਮ.ਈ.ਆਈ ਓ ਭਾਗ ਸਿੰਘ ਤੇ ਜ਼ਸਜੀਤ ਕੌਰ, ਜ਼ਿਲ੍ਹਾ ਬੀ ਸੀ ਸੀ ਜ਼ਸਵੀਰ ਕੌਰ, ਪੀ.ਏ. ਜਸਪਾਲ ਕੌਰ, ਬਿੱਟੂ ਕੁਮਾਰ ਅਤੇ ਗੌਤਮ ਕੁਮਾਰ ਆਦਿ ਹਾਜ਼ਰ ਸਨ।

Story You May Like