The Summer News
×
Sunday, 19 May 2024

ਨੌਜਵਾਨ ਪੀੜੀ ਨੂੰ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ: ਵਿਧਾਇਕ ਗਰੇਵਾਲ

ਲੁਧਿਆਣਾ (ਦਲਜੀਤ ਵਿੱਕੀ): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਦੇਸ਼ਾਂ ਵਿਦੇਸ਼ਾਂ ਵਿੱਚ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਹੀ ਲੜੀ ਤਹਿਤ ਹਲਕਾ ਪੂਰਬੀ ਦੇ ਬਹਾਦਰ ਕੇ ਰੋਡ ਵਿਖੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ। ਇਸ ਮੌਕੇ ਤੇ ਬਹਾਦਰ ਕੇ ਰੋਡ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ 'ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਤੇ ਸੋਚ 'ਤੇ ਨੌਜਵਾਨ ਪੀੜੀ ਨੂੰ ਚੱਲਣ ਦੀ ਲੋੜ ਹੈ।


ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੂਰਮਿਆਂ ਦੇ ਨਾਂਅ 'ਤੇ ਸਿਆਸੀ ਰੋਟੀਆਂ ਤਾਂ ਜਰੂਰ ਸੇਕਦੀਆਂ ਰਹੀਆਂ। ਪਰ ਉਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਕਦਮੀ ਕਰਦੇ ਹੋਏ ਸੂਬੇ ਦੇ ਹਰ ਸਰਕਾਰੀ ਦਫਤਰ ਵਿੱਚ ਸੰਵਿਧਾਨ ਦੇ ਵਿਧਾਤਾ ਡਾਕਟਰ ਅੰਬੇਡਕਰ ਸਾਹਿਬ ਅਤੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀ ਫੋਟੋ ਲਗਾਈ। ਉਹਨਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਇੱਕੋ ਇੱਕ ਸੁਪਨਾ ਸੀ ਕਿ ਹਰ ਕਿਸੇ ਨੂੰ ਉਸ ਦਾ ਬਣਦਾ ਪੂਰਾ ਹੱਕ ਮਿਲੇ।


ਜਿਸ ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਫ੍ਰੀ ਪੜਾਈ ਦੇ ਨਾਲ-ਨਾਲ ਸਿਹਤ ਸੇਵਾਵਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਰਹੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸੁਰਿੰਦਰ ਸਿੰਘ ਮਦਾਨ ,ਜਸਵਿੰਦਰ ਸੰਧੂ , ਗੁਰਮੀਤ ਮੀਤਾ, ਧਰਮਿੰਦਰ ਫੌਜੀ, ਰਾਜਵੀਰ ਗਰੇਵਾਲ ਤੇਜਵੀਰ ਗਰੇਵਾਲ, ਧਰਮਿੰਦਰ ਬਾਸੀ ਰਾਜ ਗਰੇਵਾਲ ਜਗੀਰ ਪ੍ਰਧਾਨ , ਗੁਰਚਰਨ ਸਿੰਘ , ਕਰਮਜੀਤ ਸਿੰਘ ਭੋਲਾ, ਮੈਡਮ ਰਜਿੰਦਰ ਕੌਰ ਰਾਠੌਰ, ਮੈਡਮ ਇੰਦਰਜੀਤ ਕੌਰ, ਭੂਸ਼ਨ ਸ਼ਰਮਾ, ਅਨੁਜ ਚੌਧਰੀ, ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਪਤਵੰਤੇ ਹਾਜ਼ਰ ਸਨ।

Story You May Like