ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ 'ਤੇ ਉਠਾਏ ਸਵਾਲ
ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਸ੍ਰੀ ਮੁਕਤਸਰ ਸਾਹਿਬ ਸ੍ਰੀ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਬੀਤੇ ਦਿਨੀਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ।। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਨੂੰ ਸਾਲ 2026-27 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ।
ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸ੍ਰੀ ਦਵਿੰਦਰ ਸਿੰਘ ਲੋਟੇ ਨੇ ਸਾਰੇ ਕਾਲਜ਼ਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਰੈੱਡ ਰੀਬਨ ਦੀਆਂ ਗਤੀਵਿਧੀਆਂ ਜਿਵੇਂ ਕਿ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋਂ ਬਚਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਨ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਸਾਲ 2026-27 ਦੌਰਾਨ ਰੈੱਡ ਰੀਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡ ਵਿੱਚ ਐੱਚ.ਆਈ.ਵੀ./ਏਡਜ਼ ਅਤੇ ਨਸ਼ਿਆਂ ਵਿਰੁੱਧ ਗਤੀਵਿਧੀਆਂ ਕਰਕੇ ਲੋਕਾਂ ਨੂੰ ਇਨ੍ਹਾਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਵਾਲ ਪੇਂਟਿੰਗ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿਣ ਦੇ ਸਨੇਹੇ ਦੇਣ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਸ਼ਵੇਤਾ ਦਰਗਨ, ਸ੍ਰੀ ਲਖਵੀਰ ਸਿੰਘ ਸਟੈਨੋ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਨੋਡਲ ਇੰਚਾਰਜ਼/ਨੋਡਲ ਅਫ਼ਸਰ ਆਦਿ ਹਾਜ਼ਰ ਸਨ।















